ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੩੩)

ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੩੩)
🙏🙏🙏🙏🙏
,🙏🙏🙏🙏🙏,

ਸੋਰਠਿ ਮਹਲਾ ੯ ॥ 
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
🔷🔷🔷🔷
ਵਿਆਖਿਆ :- 
#ਹੇ ਭਾਈ ! ਇਸ ਜਗਤ ਵਿਚ ਕੋਈ ਤੋੜ ਸਾਥ ਨਿਬਾਹੁਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ ॥੧॥ ਰਹਾਉ ॥ 
#ਹੇ_ਭਾਈ ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ 
#ਹੇ_ਭਾਈ ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ #ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ ਇਸ ਨੇ ਭੁਲਾਈ ਹੋਈ ਹੈ ॥੨॥
#ਹੇ_ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ ਇਸੇ ਤਰ੍ਹਾਂ ਇਸ ਮਨ ਦੀ #ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ ਮੈਂ ਬਹੁਤ ਜਤਨ ਕੀਤਾ ਹੈ। #ਹੇ_ਨਾਨਕ_ਜੀ ! ਆਖਦੇ – #ਹੇ_ਪ੍ਰਭੂ ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ ਮੇਰੀ ਮਦਦ ਕਰ, ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
🔷🔷🔷🔷🔷
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

Comments

Popular posts from this blog

ਗੁਰੂ ਗ੍ਰੰਥ ਸਾਹਿਬ ਜੀ ਅੰਗ 666

GURU GRANTH SAHIB JI HUKAMNAMA PAGE 628, BANI - GURU ARJAN DEV JI, RAAG - SORATH

SHIRI GURU GRANTH SAHIB JI HUKAMNAMA PAGE 602, BANI - GURU - AMAR DAS JI, RAAG - SORATH