Posts

Showing posts from October, 2022

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਗ 591

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ( ਅੰਗ - ੫੯੧ ) 🙏🙏🙏🙏🙏 ਸਲੋਕੁ ਮ:੩ ॥  ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥  ਮ: ੩ ॥  ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥  ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ।। ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ 🙏🙏🙏🙏🙏 ਵਿਆਖਿਆ :-  ਜਿਸ ਮਨੁੱਖ ਨੂੰ #ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ #ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ #ਗੁਰੂ ਪਾਸ ਸੌ ਵਾਰੀ ਆਵੇ ਜਾਏ। #ਹੇ_ਨਾਨਕ ...

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਹੁਕਮਨਾਮਾਂ (ਅੰਗ - -859)

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ - ੮੫੯) 🙏🙏🙏🙏🙏 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ...

ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮੁੱਖਵਾਕ ਅੰਗ 694

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੯੪) 🙏🙏🙏🙏 🙏🙏🙏🙏🙏 ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 🙏🙏🙏🙏🙏 ਵਿਆਖਿਆ :-  #ਹੇ_ਮਾਧੋ ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। #ਹੇ_ਸੋਹਣੇ_ਰਾਮ ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। #ਹੇ_ਸੋਹਣੇ_ਰਾਮ ! ਮੈਂ ਤੈਥੋਂ ਸਦਾ ਸਦਕੇ ਹਾਂ ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ?।ਰਹਾਉ।  #ਰਵਿਦਾਸ_ਜੀ ਕਹਿੰਦੇ ਹਨ -#ਹੇ_ਮਾਧੋ ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ ਮਿਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ 🙏🙏🙏🙏 ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ।।

ਗੁਰੂ ਗ੍ਰੰਥ ਸਾਹਿਬ ਜੀ ਅੰਗ 666

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੬੬) ਫੈਸਬੂਕ ਤੇ ਦੇਖੋ ਜੀ 🙏🙏🙏🙏🙏 ਰਾਗੁ ਧਨਾਸਿਰੀ ਮਹਲਾ ੩ ਘਰੁ ੪  ੴ ਸਤਿਗੁਰ ਪ੍ਰਸਾਦਿ ॥  ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 🙏🙏🙏🙏🙏 ਵਿਆਖਿਆ :  #ਹੇ_ਪ੍ਰਭੂ ! ਅਸੀਂ ਜੀਵ ਤੇਰੇ ਦਰ ਦੇ ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। #ਹੇ_ਪ੍ਰਭੂ ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ ਤਾ ਕਿ ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ #ਹੇ_ਪ੍ਰਭੂ ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ ਤੇਰੇ ਵਰਗਾ ਨਹੀਂ ਹੈ ॥੧॥ ਰਹਾਉ ॥  #ਹੇ_ਪ੍ਰਭੂ ! ਮੈਨੂੰ ਮਾਇਆ-ਵੇੜ੍ਹੇ ਨੂੰ ਹੁਣ ਤਕ ਮਰਨ ਦੇ ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰ...

ਗੁਰੂ ਗ੍ਰੰਥ ਸਾਹਿਬ ਜੀ ( ਅੰਗ 624 )

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -624) 🙏🙏🙏🙏🙏 🙏🙏🙏🙏🙏 ਸੋਰਠਿ ਮਹਲਾ ੫ ॥  ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 🔹🔹🔹🔹🔹 ਵਿਆਖਿਆ:  #ਹੇ_ਪ੍ਰਭੂ ! ਤੂੰ ਆਤਮਕ ਜੀਵਨ ਦੀ ਗਵਾਚੀ ਹੋਈ ਰਾਸਿ-ਪੂੰਜੀ ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ ਵਿਕਾਰਾਂ ਦੀ ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ ਜੀਵਾਂ ਨੂੰ ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। #ਹੇ_ਪ੍ਰਭੂ ! ਮੈਂ ਕੋਈ ਚੰਗ...

🙏 ਗੁਰੂ ਗ੍ਰੰਥ ਸਾਹਿਬ ਜੀ 🙏 ਹੁਕਮਨਾਮਾਂ ਅੰਗ 742

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੭੪੨) 🙏🙏🙏🙏 🙏🙏🙏🙏🙏 ਸੂਹੀ ਮਹਲਾ ੫ ॥  ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ 🙏🙏🙏🙏 #ਹੇ_ਭਾਈ ! #ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। #ਹੇ_ਪ੍ਰਭੂ ! ਤੂੰ ਆਪਣੇ ਸੇਵਕ ਨੂੰ ਸੁਪਨੇ ਵਰਗੇ ਜਗਤ ਦੇ ਮੋਹ- ਜਾਲ ਵਿਚੋਂ ਆਪ ਕੱਢ ਲਿਆ, ਸੁਪਨੇ ਵਰਗੇ ਜਗਤ ਦਾ ਮੋਹ-ਜਾਲ ਤੇਰੇ ਸੇਵਕ ਦੇ ਦੁਆਲੇ ਚੀੜ੍ਹਾ ਹੋ ਗਿਆ ਸੀ ।੧। ਰਹਾਉ। #ਹੇ_ਭਾਈ ! ਸਰਨ ਆਏ ਮਨੁੱਖ ਦੇ ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ #ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨।  #ਹੇ_ਭਾਈ ! ਸੇਵਕ ਦੇ ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ #ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩।  #ਹੇ_ਨਾਨਕ ! ਆਖਦੇ ਹਨ —#ਹੇ_ਭਾਈ ! #ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ, ਜਿਸ ਮਨੁੱਖ ਨੇ #ਪਰਮਾਤਮਾ ਦੇ ਚਰਨ ਫੜ ਲਏ,...

श्री गुरु ग्रंथ साहिब जी का मुख वाक ( पृष्ठ 597 )

Image
युगों युग अटल श्री गुरु ग्रन्थ साहिब जी का हुकमनामा ( पृष्ठ 597 ) 🙏🙏🙏🙏🙏 🙏🙏🙏🙏🙏 सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥ 🙏🙏🙏🙏🙏 अर्थ: #हे_प्रभू_जी ! तू हमें सब पदार्थ देने वाला है, दातें देने में तू कभी चूकता नहीं, हम तेरे दर के भिखारी हैं। मैं तुझ से कौन सी चीज माँगू ? कोई भी चीज सदा टिकी नहीं रहने वाली। हाँ, तेरा नाम ही है जो सदा स्थिर रहने वाला है। इसलिए #हे_हरी ! मुझे अपना नाम दे, मैं तेरे नाम को प्यार करूँ।१। #परमात्मा हरेक शरीर में व्यापक है। पानी में, धरती में, धरती पर, आकाश में हर जग...