ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਗ 591


ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ( ਅੰਗ - ੫੯੧ )

🙏🙏🙏🙏🙏

ਸਲੋਕੁ ਮ:੩ ॥ 
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ 
ਮ: ੩ ॥ 
ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਪਉੜੀ ॥ 
ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ।। ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

🙏🙏🙏🙏🙏

ਵਿਆਖਿਆ :- 
ਜਿਸ ਮਨੁੱਖ ਨੂੰ #ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ #ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ #ਗੁਰੂ ਪਾਸ ਸੌ ਵਾਰੀ ਆਵੇ ਜਾਏ। #ਹੇ_ਨਾਨਕ ! ਜੇ #ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ #ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ 
#ਹੇ_ਮੇਰੇ_ਮਨ! ਇਹੋ ਜਿਹਾ #ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ ਉਸ #ਸਤਿਗੁਰੂ ਦੇ ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ #ਹਰੀ ਆ ਵੱਸੇ, ਅਤੇ #ਹੇ_ਮਨ ! ਉਸ #ਸਤਿਗੁਰੂ ਦੇ ਦੱਸੇ ਹੋਏ ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। #ਹੇ_ਨਾਨਕ ! ਜਦੋਂ #ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ ਇਹੋ ਜਿਹਾ #ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨।

ਜਿਸ ਮਨੁੱਖ ਦੇ ਹਿਰਦੇ ਵਿਚ ਸਭ ਦਾ #ਹਾਕਮ_ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, ਸਗੋਂ #ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ ਹੁੰਦਾ ਹੈ। ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ #ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ ? ਇਹੋ ਜਿਹਾ #ਹਾਕਮ_ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ ਭਾਵ, ਚਰਨੀਂ ਲਿਆ ਪਾਇਆ ਹੈ । #ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ #ਪ੍ਰਭੂ ਦੇ ਨਾਮ ਦੀ ਵਡਿਆਈ ਕਰਨ ਦਾ ਗੁਣ ਪ੍ਰਾਪਤ ਹੁੰਦਾ ਹੈ; #ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ ਨਾਮ ਸਿਮਰਦਾ ਹੈ ।੧੪।
🙏🙏🙏🙏🙏
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,