ਗੁਰੂ ਗ੍ਰੰਥ ਸਾਹਿਬ ਜੀ ( ਅੰਗ 624 )



ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -624)
🙏🙏🙏🙏🙏
🙏🙏🙏🙏🙏
ਸੋਰਠਿ ਮਹਲਾ ੫ ॥ 
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
🔹🔹🔹🔹🔹
ਵਿਆਖਿਆ: 
#ਹੇ_ਪ੍ਰਭੂ ! ਤੂੰ ਆਤਮਕ ਜੀਵਨ ਦੀ ਗਵਾਚੀ ਹੋਈ ਰਾਸਿ-ਪੂੰਜੀ ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ ਵਿਕਾਰਾਂ ਦੀ ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ ਜੀਵਾਂ ਨੂੰ ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। #ਹੇ_ਪ੍ਰਭੂ ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ #ਹੇ_ਪ੍ਰਭੂ ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ #ਹੇ_ਪ੍ਰਭੂ_ਜੀ ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। #ਹੇ_ਭਾਈ ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ #ਹੇ_ਭਾਈ ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ ਉਸ ਨੂੰ ਲਾ ਲੈਂਦਾ ਹੈ, ਇਸੇ ਤਰ੍ਹਾਂ #ਪ੍ਰਭੂ_ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ ਜੀਵਨ ਦੇ ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ #ਹੇ_ਭਾਈ ! #ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੀਵਾਂ ਦੀ ਹਰੇਕ ਆਤਮਕ ਹਾਲਤ ਨੂੰ ਜਾਣਦਾ ਹੈ। ਉਸ ਨੂੰ ਛੱਡ ਕੇ ਹੋਰ ਕਿਸ ਪਾਸ ਆਪਣੀ ਬਿਰਥਾ ਆਖ ਕੇ ਸੁਣਾਈ ਜਾ ਸਕਦੀ ਹੈ ? #ਹੇ_ਭਾਈ ! #ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। ਕਰਣੀ ਕਰ ਕੇ ਜੇਹੜਾ ਮਨੁੱਖ #ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। #ਹੇ_ਪ੍ਰਭੂ ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ #ਹੇ_ਭਾਈ ! #ਮਾਲਕ_ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ ਜਿਸ ਮਨੁੱਖ ਦੀ ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ #ਗੁਰੂ ਮਿਲਾ ਦੇਂਦਾ ਹੈ ਇਸ ਤਰ੍ਹਾਂ, ਉਸ ਮਨੁੱਖ ਦੇ ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। #ਦਾਸ_ਨਾਨਕ_ਜੀ ! ਆਖਦੇ ਹਨ – #ਗੁਰੂ ਜਿਸ ਮਨੁੱਖ ਦੇ ਮੂੰਹ ਵਿਚ #ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥
🔹🔹🔹🔹🔹
#हे_प्रभू ! तूँ आत्मिक जीवन की लुप्त हो चुकी रास-पूँजी को वापिस दिलाने वाला हैं, तुँ विकारों की कैद से छुड़ाने वाला हैं, तेरा कोई खास स्वरूप बयान नहीं किया जा सकता, तूँ जीवों को दुःख में धीरज देने वाला हैं। #हे_प्रभू ! मैं कोई अच्छा कर्म कोई अच्छा धर्म करना नहीं जानता, मैं लोभ में फँसा रहता हूँ, मैं माया के मोह में ग्रस्त रहता हूँ। परन्तु #हे_प्रभू ! मेरा नाम “गोबिंद का भगत” पड़ चुका है। सो, अब तूँ अपने नाम की आप लाज रख ॥१॥ #हे"_प्रभू_जी ! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। #हे_भाई ! मेरा #गोबिंद नाकाम और नकारे गए लोगों को भी आदर के योग्य बना देता है ॥ रहाउ ॥ #हे_भाई ! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से उस को लगा लेता है, इसी तरह #प्रभू_पिता भी जीवों के पिछले गुनाह बख़्श लेता है, और आगे के लिए जीवन के ठीक रास्ते पर पा देता है ॥२॥ °#हे_भाई ! #परमात्मा प्रत्येक के दिल की जानने वाला है, जीवों की प्रत्येक आत्मिक हालत को जानता है। उस को छोड़ कर अन्य किस पास अपनी हालत कह कर सुनाई जा सकती है ? #हे_भाई ! #परमात्मा केवल जुबानी बातों से ख़ुश नहीं होता। कार्या कर के जो मनुष्य #परमात्मा को अच्छा लग जाता है, उस की वह इज़्ज़त रख लेता है। #हे_प्रभू ! मैं अन्य सभी आसरे देख लिए हैं, मैं एक तेरा आसरा ही रखा हुआ है ॥३॥ #हे_भाई ! #मालिक_प्रभू दयावान हो कर कृपाल हो कर आप ही जिस मनुष्य की बेनती सुन लेता है, उसको पूरा #गुरू मिला देता है इस तरह, उस मनुष्य के मन की प्रत्येक चिंता ख़त्म हो जाती है। #दास_नानक_जी ! कहते है – #गुरू जिस मनुष्य के मुँह में #परमात्मा की नाम-दवाई डाल देता है, वह मनुष्य आत्मिक आनंद में जीवन बितीत करता है ॥४॥१२॥६२॥
🔹🔹🔹🔹🔹
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

ਗੁਰੂ ਗ੍ਰੰਥ ਸਾਹਿਬ ਜੀ ਅੰਗ 666

GURU GRANTH SAHIB JI HUKAMNAMA PAGE 628, BANI - GURU ARJAN DEV JI, RAAG - SORATH

SHIRI GURU GRANTH SAHIB JI HUKAMNAMA PAGE 602, BANI - GURU - AMAR DAS JI, RAAG - SORATH