ਗੁਰੂ ਗ੍ਰੰਥ ਸਾਹਿਬ ਜੀ ਅੰਗ 666

ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੬੬)

🙏🙏🙏🙏🙏

ਰਾਗੁ ਧਨਾਸਿਰੀ ਮਹਲਾ ੩ ਘਰੁ ੪ 
ੴ ਸਤਿਗੁਰ ਪ੍ਰਸਾਦਿ ॥ 
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
🙏🙏🙏🙏🙏

ਵਿਆਖਿਆ : 
#ਹੇ_ਪ੍ਰਭੂ ! ਅਸੀਂ ਜੀਵ ਤੇਰੇ ਦਰ ਦੇ ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। #ਹੇ_ਪ੍ਰਭੂ ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ ਤਾ ਕਿ ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ #ਹੇ_ਪ੍ਰਭੂ ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ ਤੇਰੇ ਵਰਗਾ ਨਹੀਂ ਹੈ ॥੧॥ ਰਹਾਉ ॥ 
#ਹੇ_ਪ੍ਰਭੂ ! ਮੈਨੂੰ ਮਾਇਆ-ਵੇੜ੍ਹੇ ਨੂੰ ਹੁਣ ਤਕ ਮਰਨ ਦੇ ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। #ਹੇ_ਪ੍ਰਭੂ ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥
#ਹੇ_ਭਾਈ ! #ਨਾਨਕ_ਜੀ ਆਖਦੇ ਹਨ – #ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ #ਪਰਮਾਤਮਾ ਨਾਲ ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ #ਪਰਮਾਤਮਾ ਨਾਲ ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, #ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

🙏🙏🙏🙏

ਵਾਹਿਗੁਰੂ ਜੀ ਕਾ ਖ਼ਾਲਸਾ !
ਵਾਹਿਗੁਰੂ ਜੀ ਕੀ ਫਤਿਹ !

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,