ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮੁੱਖਵਾਕ ਅੰਗ 694

ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ -੬੯੪)
🙏🙏🙏🙏
🙏🙏🙏🙏🙏
ਧਨਾਸਰੀ ਭਗਤ ਰਵਿਦਾਸ ਜੀ ਕੀ 
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
🙏🙏🙏🙏🙏
ਵਿਆਖਿਆ :- 
#ਹੇ_ਮਾਧੋ ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। #ਹੇ_ਸੋਹਣੇ_ਰਾਮ ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
#ਹੇ_ਸੋਹਣੇ_ਰਾਮ ! ਮੈਂ ਤੈਥੋਂ ਸਦਾ ਸਦਕੇ ਹਾਂ ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ?।ਰਹਾਉ। 
#ਰਵਿਦਾਸ_ਜੀ ਕਹਿੰਦੇ ਹਨ -#ਹੇ_ਮਾਧੋ ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ ਮਿਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
🙏🙏🙏🙏
ਵਾਹਿਗੁਰੂ ਜੀ ਕਾ ਖ਼ਾਲਸਾ ।
ਵਾਹਿਗੁਰੂ ਜੀ ਕੀ ਫ਼ਤਹਿ ।।

Comments

Popular posts from this blog

SHIRI GURU GRANTH SAHIB JI HUKAMNAMA PAGE 525 BANI BHAGAT RAVIDAS JI RAAG GUJRI

GURU GRANTH SAHIB JI HUKAMNAMA PAGE 628, BANI - GURU ARJAN DEV JI, RAAG - SORATH

Guru Granth Sahib Ji HUKAMNAMA (Page 733)