ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਹੁਕਮਨਾਮਾਂ (ਅੰਗ - -859)


ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ - ੮੫੯)

🙏🙏🙏🙏🙏

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

🙏🙏🙏🙏🙏🙏

ਵਿਆਖਿਆ :- 
#ਹੇ_ਮੇਰੇ_ਮਨ ! ਜਗਤ ਦੇ #ਮਾਲਕ ਧਰਤੀ ਦੇ #ਸਾਈਂ ਦੀ ਸਹਾਇਤਾ ਦੀ ਆਸ ਰੱਖਿਆ ਕਰ। #ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ। 
#ਹੇ_ਭਾਈ ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ #ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, ਕਿਉਂਕਿ #ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ ਅਸਾਂ ਜੀਵਾਂ ਦੇ ਮਨ ਵਿਚ ਵਰਤਦਾ ਹੈ, ਅਤੇ, #ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। #ਹੇ_ਮੇਰੇ_ਮਨ ! ਉਸ #ਮਾਲਕ_ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧। 
#ਹੇ_ਮੇਰੇ_ਮਨ ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ ਦਾ ਮੂਲ ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। #ਹੇ_ਮੇਰੇ_ਮਨ ! ਆਪਣੇ #ਪ੍ਰੀਤਮ_ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ ਹਰੇਕ ਬਿਪਤਾ ਤੋਂ ਛੁਡਾ ਸਕਦਾ ਹੈ।੨। 
#ਹੇ_ਭਾਈ ! ਜੇ ਤੂੰ #ਪ੍ਰਭੂ ਨੂੰ ਛੱਡ ਕੇ ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ #ਪ੍ਰਭੂ ਤੋਂ ਬਿਨਾ ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। #ਹੇ_ਮੇਰੇ_ਮਨ ! ਸਦਾ ਕਾਇਮ ਰਹਿਣ ਵਾਲੇ #ਪ੍ਰੀਤਮ_ਪ੍ਰਭੂ ਦੀ ਹੀ ਆਸ ਰੱਖ, ਉਹ #ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩। 
ਪਰ, #ਹੇ_ਮੇਰੇ_ਮਾਲਕ_ਪ੍ਰਭੂ ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ #ਮੇਰੇ_ਮਾਲਕ ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ #ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। #ਹੇ_ਪ੍ਰਭੂ ! ਆਪਣੇ ਦਾਸ #ਨਾਨਕ ਦੀ ਧਾਰੀ ਹੋਈ ਆਸ ਤੂੰ ਆਪ ਹੀ ਜਾਣਦਾ ਹੈਂ ਉਹ ਤਾਂਘ ਇਹ ਹੈ ਕਿ #ਪ੍ਰਭੂ ਦਾ ਦਰਸ਼ਨ ਕਰ ਕੇ #ਨਾਨਕ ਦਾ ਮਨ ਦਰਸ਼ਨ ਦੀ ਬਰਕਤ ਨਾਲ ਮਾਇਆ ਦੀਆਂ ਆਸਾਂ ਵੱਲੋਂ ਰੱਜਿਆ ਰਹੇ॥੪॥੧॥
🙏🙏🙏🙏🙏
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
🙏🙏🙏🙏🙏

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,