Posts

Showing posts from November, 2022

GURU GRANTH SAHIB JI HUAMANAMA PAGE 633

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ- ੬੩੩) 🌹🌹🌹🌹🌹 ਸੋਰਠਿ ਮਹਲਾ ੯ ॥  ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 🌹🌹🌹🌹🌹 ਵਿਆਖਿਆ :- #ਹੇ_ਭਾਈ ! ਇਸ ਜਗਤ ਵਿਚ ਕੋਈ ਤੋੜ ਸਾਥ ਨਿਬਾਹੁਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ ॥੧॥ ਰਹਾਉ ॥ #ਹੇ_ਭਾਈ ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥  #ਹੇ_ਭਾਈ ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ #ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ ਇਸ ਨੇ ਭੁਲਾਈ ਹੋਈ ਹੈ ॥੨॥  #ਹੇ_ਭਾਈ ! ਜਿਵੇਂ ਕੁੱਤੇ ਦ...

GURU GRANTH SAHIB JI HUKAMNAMA PAGE 694

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ- ੬੯੪) 🙏🙏🙏🙏🙏 ਧਨਾਸਰੀ ਭਗਤ ਰਵਿਦਾਸ ਜੀ ਕੀ  ੴ ਸਤਿਗੁਰ ਪ੍ਰਸਾਦਿ ॥  ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 🙏🙏🙏🙏🙏 ਵਿਆਖਿਆ :-  #ਹੇ_ਮਾਧੋ ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। #ਹੇ_ਸੋਹਣੇ_ਰਾਮ ! ਮੈਨੂੰ #ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।  #ਹੇ_ਸੋਹਣੇ_ਰਾਮ ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ?।ਰਹਾਉ।  #ਰਵਿਦਾਸ_ਜੀ ਕਹਿੰਦੇ ਹਨ -#ਹੇ_ਮਾਧੋ ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ ਮਿਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ 🙏🙏🙏🙏🙏 #हे_माधो मेरे जैसा कोई दीन और कंगाल नहीं हे और #तेरे जैसा कोई...

Guru Granth Sahib Ji HUKAMNAMA (Page 733)

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-੭੩੩) 🙏🙏🙏🙏🙏 ਸੂਹੀ ਮਹਲਾ ੪ ਘਰੁ ੬  ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ 🙏🙏🙏🙏🙏 ਵਿਆਖਿਆ :- #ਹੇ_ਭਾਈ ! ਨੀਵੀਂ ਜਾਤਿ ਵਾਲਾ ਮਨੁੱਖ ਭੀ #ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ ਦਾਸੀ ਦੇ ਪੁੱਤਰ #ਬਿਦਰ ਦੀ ਗੱਲ ਪੁੱਛ ਵੇਖੋ। ਉਸ #ਬਿਦਰ ਦੇ ਘਰ ਵਿਚ #ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥  #ਹੇ_ਸੱਜਣੋ ! #ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, ਮਾਇਆ ਦੀ ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥  #ਹੇ_ਭਾਈ ! #ਭਗਤ...

Shri Guru Granth Sahib ji HUKAMNAMA page 685

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-६੮੫) 🙏🙏🙏🙏🙏 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥  ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤ...

ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਅੰਗ 690

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-६੯੦) 🙏🙏🙏🙏🙏 ਧਨਾਸਰੀ ਛੰਤ ਮਹਲਾ ੪ ਘਰੁ ੧  ੴ ਸਤਿਗੁਰ ਪ੍ਰਸਾਦਿ ॥  ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥  ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥  ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥  ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ...

Guru Granth Sahib Ji HUKAMNAMA ( page 671)

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-६७१) 🙏🙏🙏🙏🙏 ਧਨਾਸਰੀ ਮਹਲਾ ੫ ॥  ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 🙏🙏🙏🙏🙏 ਅਰਥ:- #ਹੇ_ਭਾਈ ! ਜਿਸ #ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ ਸਦਾ ਉਸ #ਪਰਮਾਤਮਾ ਨੇ ਹੀ ਸੁਣਿਆ ਹੈ, ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ ਤਦੋਂ ਸਾਡੀ ਹਾਲਤ ਚੰਗੀ ਬਣ ਜਾਂਦੀ ਹੈ ॥੧॥  #ਹੇ_ਭਾਈ ! ਜਿੰਦ ਦੀ ਅਰਦਾਸ ਇਕ #ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। #ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨ...

SHREE GURU GRANTH SAHIB JI (HUKAMNAMA) PAGE 602

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-੬੦੨) 🙏🙏🙏🙏🙏 ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥  🙏🙏🙏🙏🙏 ਵਿਆਖਿਆ :- #ਹੇ ਭਾਈ ! ਸਦਾ #ਗੁਰੂ ਦੀ ਸਰਨ ਟਿਕਿਆ ਰਹੁ। ਜੇਹੜਾ ਮਨੁੱਖ #ਗ...

SHRI GURU GRANTH SAHIB JI HUKAMNAMA (ANG 676)

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-੬੭੬) 🙏🙏🙏🙏🙏 ਧਨਾਸਰੀ ਮਹਲਾ ੫ ॥  ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥  🙏🙏🙏🙏🙏 ਵਿਆਖਿਆ :-  #ਹੇ_ਭਾਈ ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ #ਗੁਰੂ_ਮਹਾ_ਪੁਰਖ ਨੂੰ ਮਿਲਿਆ, ਤਾਂ #ਪੂਰੇ_ਗੁਰੂ ਨੇ ਮੈਨੂੰ ਇਹ ਸਮਝ ਬਖ਼ਸ਼ੀ ਕਿ ਮਾਇਆ ਦੇ ਮੋਹ ਤੋਂ ਬਚਣ ਲਈ ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। #ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, #ਹੇ_ਭਾਈ! ਮੈਂ #ਪਰਮਾਤਮਾ ਦਾ ਆਸਰਾ ਲੈ ਲਿਆ। ਜਦੋਂ ਮੈਂ #ਸਰਬ_ਵਿਆਪਕ_ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ ਮਾਇਆ ਦੇ ਜੰਜਾਲ ਨਾਸ ਹੋ ਗਏ।ਰਹਾਉ। #ਹੇ_ਭਾਈ ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ ਦੇ ਮੋਹ ਵਿਚ ਫਸੀ ਹੋਈ ਹੈ। #ਹੇ_ਭਾਈ ! ਸਦਾ #ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ ਮਾਇਆ ਦੇ ਮੋਹ ਵਿਚੋਂ ਬਚਾਣ ...

shri Guru Granth Sahib ji HUKAMNAMA page 634

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-੬੩੪) 🙏🙏🙏🙏🙏 ਸੋਰਠਿ ਮਹਲਾ ੯ ॥  ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ 🙏🙏🙏🙏🙏 ਵਿਆਖਿਆ :- #ਹੇ_ਮਿੱਤਰ ! ਆਪਣੇ ਮਨ ਵਿਚ ਇਹ ਗੱਲ ਪੱਕੀ ਕਰ ਕੇ ਸਮਝ ਲੈ, ਕਿ ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ ਤੋੜ ਨਿਭਣ ਵਾਲਾ ਸਾਥੀ ਨਹੀਂ ਬਣਦਾ।੧।ਰਹਾਉ।  #ਹੇ_ਮਿੱਤਰ ! ਜਦੋਂ ਮਨੁੱਖ ! ਸੁਖ ਵਿਚ ਹੁੰਦਾ ਹੈ, ਤਦੋਂ ਕਈ ਯਾਰ ਦੋਸਤ ਮਿਲ ਕੇ ਉਸ ਪਾਸ ਬੈਠਦੇ ਹਨ, ਤੇ, ਉਸ ਨੂੰ ਚੌਹੀਂ ਪਾਸੀਂ ਘੇਰੀ ਰੱਖਦੇ ਹਨ। ਪਰ ਜਦੋਂ ਉਸ ਨੂੰ ਕੋਈ ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, ਫਿਰ ਕੋਈ ਭੀ ਉਸ ਦੇ ਨੇੜੇ ਨਹੀਂ ਢੁਕਦਾ।੧।  #ਹੇ_ਮਿੱਤਰ ! ਘਰ ਦੀ ਇਸਤ੍ਰੀ ਭੀ , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ ਖਸਮ ਦੇ ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ ਪਤੀ ਦਾ ਜੀਵਾਤਮਾ ਇਸ ਸਰੀਰ...

HUKAMNAMA SRI GURU GRANTH SAHIB JI (PAGE 654)

Image
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-੬੫੪) 🙏🙏🙏🙏🙏 ਰਾਗੁ ਸੋਰਠਿ  ਬਾਣੀ ਭਗਤ ਕਬੀਰ ਜੀ ਕੀ ਘਰੁ ੧  ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 🙏🙏🙏🙏🙏 ਵਿਆਖਿਆ :-  ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਤਨਾ ਕੱਚੇ ਘੜੇ ਦਾ ॥੧॥ #ਹੇ_ਭਾਈ ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ...