GURU GRANTH SAHIB JI HUAMANAMA PAGE 633
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ- ੬੩੩)
🌹🌹🌹🌹🌹
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
🌹🌹🌹🌹🌹
ਵਿਆਖਿਆ :-
#ਹੇ_ਭਾਈ ! ਇਸ ਜਗਤ ਵਿਚ ਕੋਈ ਤੋੜ ਸਾਥ ਨਿਬਾਹੁਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ ॥੧॥ ਰਹਾਉ ॥
#ਹੇ_ਭਾਈ ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥
#ਹੇ_ਭਾਈ ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ #ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ ਇਸ ਨੇ ਭੁਲਾਈ ਹੋਈ ਹੈ ॥੨॥
#ਹੇ_ਭਾਈ ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ ਮੈਂ ਬਹੁਤ ਜਤਨ ਕੀਤਾ ਹੈ। #ਹੇ_ਨਾਨਕ_ਜੀ ! ਆਖਦੇ ਹਨ #ਹੇ_ਪ੍ਰਭੂ ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ ਮੇਰੀ ਮਦਦ ਕਰ, ਤਾਂ ਹੀਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
🌹🌹🌹🌹🌹
अर्थ:
#हे_भाई ! इस जगत में कोई अंत तक साथ निभाने वाला मित्र मैंने नहीं देखा। सारा संसार अपने सुख में ही लगा हुआ है। दुख में कोई किसी के साथ साथी नहीं बनता ॥१॥ रहाउ ॥
#हे_भाई ! स्त्री, मित्र, पुत्र, रिश्तेदार-यह सारे धन के साथ ही प्यार करते हैं। जब ही इन्होंने मनुष्य को कंगाल देखा, तभी साथ छोड़ कर भाग जाते हैं ॥१॥
#हे_भाई ! मैं इस पागल मन को क्या समझाऊं ? इस ने इन कच्चे साथियों के साथ प्यार पाया हुआ है। जो #परमात्मा गरीबों का रक्षक और सभी डर नाश करने वाला है उस की सिफ़त-सलाह इस ने भुलाई हुई है ॥२॥
#हे_भाई ! जैसे कुत्ते की पूंछ सीधी नहीं होती इसी तरह इस मन की #परमात्मा की याद से लापरवाही हटती नहीं मैंने बहुत यत्न किया है। #हे_नानक_जी ! कहते हैं – #हे_प्रभू ! अपने मुढ़-कदीमा के प्यार वाले स्वभाव की लाज रखो मेरी मदद करो, तो ही मैं आपका नाम जप सकता हूँ ॥३॥९॥
🌹🌹🌹🌹🌹
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ !!
Comments
Post a Comment