Guru Granth Sahib Ji HUKAMNAMA ( page 671)


ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-६७१)
🙏🙏🙏🙏🙏
ਧਨਾਸਰੀ ਮਹਲਾ ੫ ॥ 
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
🙏🙏🙏🙏🙏
ਅਰਥ:-
#ਹੇ_ਭਾਈ ! ਜਿਸ #ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ ਸਦਾ ਉਸ #ਪਰਮਾਤਮਾ ਨੇ ਹੀ ਸੁਣਿਆ ਹੈ, ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ ਤਦੋਂ ਸਾਡੀ ਹਾਲਤ ਚੰਗੀ ਬਣ ਜਾਂਦੀ ਹੈ ॥੧॥ 
#ਹੇ_ਭਾਈ ! ਜਿੰਦ ਦੀ ਅਰਦਾਸ ਇਕ #ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। #ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ 
#ਹੇ_ਭਾਈ ! #ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। #ਗੁਰੂ ਨੇ ਇਹ ਨਾਮ-ਮੰਤਰ ਜਿਸ ਮਨੁੱਖ ਨੂੰ ਦੇ ਦਿੱਤਾ, ਉਹ ਮਨੁੱਖ ਵਿਕਾਰਾਂ ਵਿਚ ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ ਮਾਇਆ ਵਲੋਂ ਸੰਤੋਖੀ ਰਹਿੰਦਾ ਹੈ ॥੨॥ 
#ਹੇ_ਭਾਈ ! ਜਿਸ ਮਨੁੱਖ ਨੂੰ #ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। ਉਸ ਮਨੁੱਖ ਨੂੰ ਹਰ ਪਾਸੇ #ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ ਅਨੇਕਾਂ ਗਹਣੇ ਮਿਲ ਕੇ ਗਾਲੇ ਜਾ ਕੇ ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ 
#ਹੇ_ਭਾਈ ! ਜਿਸ ਮਨੁੱਖ ਦੇ ਅੰਦਰ #ਗੁਰੂ ਦੀ ਕਿਰਪਾ ਨਾਲ #ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ ਮਾਨੋ ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। #ਨਾਨਕ_ਜੀ ਆਖਦੇ ਹਨ – #ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ #ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
🙏🙏🙏🙏🙏
अर्थ: 
#हे_भाई ! जिस #प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख सदा उस #परमात्मा ने ही सुना है, जब वह हमारी अरदास-अरजोई सुनता है तभी हमारी हालत अच्छी बन जाती है ॥१॥ 
#हे_भाई ! जिंद की अरदास एक #परमात्मा के पास ही मानी जाती है। #परमात्मा के सहारे के बिना लोग अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ 
#हे_भाई ! #परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। #गुरू ने यह नाम मन्त्र जिस मनुष्य को दे दिया, वह मनुष्य विकारों में गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर माया की तरफ से संतोखी रहता है ॥२॥ 
#हे_भाई ! जिस मनुष्य को #गुरू पासों नाम-हीरा मिल जाता है, उस के अंदर से उनका मेरा-तेरा वाले सभी वितकरों की बात खत्म हो जाती है जो जगत में बड़े पर्बल हैं। उस मनुष्य को हर तरफ #परमात्मा ही इस तरह दिखता है, जैसे अनेकों गहनें मिल कर गाले जा कर रैणी बन जाती है, और, उस ढेली से वह सोना ही कहलाती है ॥३॥ 
#हे_भाई ! जिस मनुष्य के अंदर 
#गुरू की कृपा से #परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हृदय में सिफत-सलाह की बाणी के मानों एक-रस वाजे वजते रहते हैं। #नानक_जी कहते हैं – #गुरू ने जिस मनुष्य के लिए यह प्रबंध कर दिया, वह मनुष्य सदा के लिए #प्रभू-चरनों में टिकाणा प्राप्त कर लेता है ॥४॥५॥
🙏🙏🙏🙏🙏
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏🙏

Comments

Popular posts from this blog

ਗੁਰੂ ਗ੍ਰੰਥ ਸਾਹਿਬ ਜੀ ਅੰਗ 666

GURU GRANTH SAHIB JI HUKAMNAMA PAGE 628, BANI - GURU ARJAN DEV JI, RAAG - SORATH

SHIRI GURU GRANTH SAHIB JI HUKAMNAMA PAGE 602, BANI - GURU - AMAR DAS JI, RAAG - SORATH