GURU GRANTH SAHIB JI HUKAMNAMA PAGE 694



ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ- ੬੯੪)
🙏🙏🙏🙏🙏

ਧਨਾਸਰੀ ਭਗਤ ਰਵਿਦਾਸ ਜੀ ਕੀ 
ੴ ਸਤਿਗੁਰ ਪ੍ਰਸਾਦਿ ॥ 
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
🙏🙏🙏🙏🙏

ਵਿਆਖਿਆ :- 
#ਹੇ_ਮਾਧੋ ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। #ਹੇ_ਸੋਹਣੇ_ਰਾਮ ! ਮੈਨੂੰ #ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। 
#ਹੇ_ਸੋਹਣੇ_ਰਾਮ ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ?।ਰਹਾਉ। 
#ਰਵਿਦਾਸ_ਜੀ ਕਹਿੰਦੇ ਹਨ -#ਹੇ_ਮਾਧੋ ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ ਮਿਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
🙏🙏🙏🙏🙏
#हे_माधो मेरे जैसा कोई दीन और कंगाल नहीं हे और #तेरे जैसा कोई दया करने वाला नहीं, मेरी कंगालता का अब और परतावा करने की जरुरत नहीं #हे_सुंदर_राम ! मुझे #दास को यह सिदक बक्श की मेरा मन तेरी सिफत सलाह की बाते करने में ही लगा रहे।१। 
#हे_सुंदर_राम ! में तुझसे सदके हूँ, तू किस कारण मेरे साथ नहीं बोलता ? ||रहाउ|| 
#रविदास जी कहते हैं- #हे_माधो ! कई जन्मो से मैं तुझ से बिछुड़ा आ रहा हूँ कृपा कर, मेरा यह जनम तेरी याद में बीते; तेरा दीदार किये बहुत समां हो गया है, दर्शन की आस में जीवित हूँ॥२॥१॥
🙏🙏🙏🙏🙏
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,