HUKAMNAMA SRI GURU GRANTH SAHIB JI (PAGE 654)
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-੬੫੪)
🙏🙏🙏🙏🙏
ਰਾਗੁ ਸੋਰਠਿ
ਬਾਣੀ ਭਗਤ ਕਬੀਰ ਜੀ ਕੀ ਘਰੁ ੧
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
🙏🙏🙏🙏🙏
ਵਿਆਖਿਆ :-
ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਤਨਾ ਕੱਚੇ ਘੜੇ ਦਾ ॥੧॥
#ਹੇ_ਭਾਈ ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥
ਜਿਵੇਂ ਮੱਖੀ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥
ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥
#ਕਬੀਰ_ਜੀ ਆਖਦੇ ਹਨ –#ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ ॥੪॥੨॥
🙏🙏🙏🙏🙏
अर्थ :-
मरने के बाद अगर शरीर चित्ता में जलाया जाए तो वह राख हो जाता है, अगर कबर में टिका रहे तो चींटियों का दल इस को खा जाता है। जैसे कच्चे घड़े में पानी पड़ता है और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी आत्मा बाहर निकल जाती है, सो, इस शरीर का इतना सा ही मान है जितना कच्चे घड़े का॥१॥
#हे_भाई ! तूँ किस बात के अहंकार में भरा फिरता हैं ? तुझे वह समय क्यों भूल गया है जब तूँ माँ के पेट में दस महीने उल्टा टिका रहा था ॥१॥ रहाउ ॥
जैसे मक्खी फूलों का रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है परन्तु आखिर वह बेगाना ही हो गया।
मौत आई, तो सब यही कहते हैं – ले चलो, ले चलो, अब यह बीत चूका है, बहुत समय घर रखने से कोई लाभ नहीं ॥२॥
घर की बाहर वाली दहलीज़ तक पत्नी उस मुर्दे के साथ जाती है, आगे सज्जन मित्र उठा लेते हैं, श्मशान तक परिवार के लोग और अन्य लोग जाते हैं, परन्तु परलोक में तो जीव-आत्मा अकेली ही जाती है ॥३॥
#कबीर_जी कहते हैं – #हे_बन्दे ! सुन, तूँ उस कुएं में गिरा पड़ा हैं जिस को मौत ने घेरा हुआ है भावार्थ, मौत अवश्य आती है। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चिपका रखता है टिप्पणी : नलनी साथ चिपकाना तोते की फांसी का कारण बनता, माया के साथ चिपके रहना मनुष्य की आत्मिक मौत का कारण बनता है ॥४॥२॥
🙏🙏🙏🙏🙏
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
🙏🙏🙏🙏🙏
Comments
Post a Comment