SHREE GURU GRANTH SAHIB JI (HUKAMNAMA) PAGE 602
ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-੬੦੨)
🙏🙏🙏🙏🙏
ਸੋਰਠਿ ਮਹਲਾ ੩ ਚੌਤੁਕੇ ॥
ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥
🙏🙏🙏🙏🙏
ਵਿਆਖਿਆ :-
#ਹੇ ਭਾਈ ! ਸਦਾ #ਗੁਰੂ ਦੀ ਸਰਨ ਟਿਕਿਆ ਰਹੁ। ਜੇਹੜਾ ਮਨੁੱਖ #ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਸ ਉਤੇ #ਗੁਰੂ ਆਪਣੀ ਮੇਹਰ ਦੀ ਨਿਗਾਹ ਕਰਦਾ ਹੈ; ਉਸ ਦੀ ਇੱਜ਼ਤ ਰੱਖਦਾ ਹੈ, ਉਸ ਨੂੰ #ਪ੍ਰਭੂ ਦਾ ਨਾਮ ਬਖ਼ਸ਼ਦਾ ਹੈ ਜੋ ਇਕ ਵੱਡੀ ਇੱਜ਼ਤ ਹੈ।ਰਹਾਉ।
#ਹੇ_ਭਾਈ ! #ਗੁਰੂ ਦੀ ਰਾਹੀਂ ਸਦਾ-ਥਿਰ #ਪ੍ਰਭੂ ਦੀ ਭਗਤੀ ਹੋ ਸਕਦੀ ਹੈ, ਸਦਾ-ਥਿਰ #ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹਿਰਦੇ ਵਿਚ ਟਿਕ ਜਾਂਦੀ ਹੈ। ਜੇਹੜਾ ਮਨੁੱਖ #ਗੁਰੂ ਦੀ ਸਰਨ ਪੈਂਦਾ ਹੈ, ਉਹ ਸਦਾ ਸੁਖ ਮਾਣਦਾ ਹੈ, ਉਸ ਦੀ ਹਉਮੈ #ਗੁਰੂ ਦੇ ਸ਼ਬਦ ਵਿਚ ਹੀ ਮੁੱਕ ਜਾਂਦੀ ਹੈ। ਸੱਚੇ #ਗੁਰੂ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ, ਜੇਹੜੀ ਅੰਞਾਣ ਲੁਕਾਈ #ਗੁਰੂ ਦੇ ਦਰ ਤੇ ਨਹੀਂ ਆਉਂਦੀ, ਉਹ ਕੁਰਾਹੇ ਪਈ ਰਹਿੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਦੇ ਫਿਰਦੇ ਹਨ, ਸਦਾ ਦੁੱਖ ਪਾਂਦੇ ਹਨ; ਉਹ, ਮਾਨੋ, ਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨ।੧।
ਜਿਸ ਮਨੁੱਖ ਨੇ ਪੂਰੇ #ਗੁਰੂ ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਸ ਨੇ ਸਦਾ-ਥਿਰ #ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ #ਪ੍ਰਭੂ ਦੇ ਗੁਣਾਂ ਨੂੰ ਵਿਚਾਰਨਾ ਸ਼ੁਰੂ ਕਰ ਦਿੱਤਾ। ਕਾਮ ਕ੍ਰੋਧ ਅਹੰਕਾਰ ਆਦਿਕ ਵਿਕਾਰ ਤਿਆਗਣ ਨਾਲ ਉਸ ਦੇ ਹਿਰਦੇ ਵਿਚ ਜਗਤ ਦਾ ਜੀਵਨ #ਪ੍ਰਭੂ ਸਦਾ ਲਈ ਆ ਵੱਸਿਆ। ਬੇਅੰਤ #ਪ੍ਰਭੂ ਦਾ ਨਾਮ ਉਸ ਦੇ ਹਿਰਦੇ ਵਿਚ ਆ ਵੱਸਣ ਕਰਕੇ #ਪ੍ਰਭੂ ਉਸ ਨੂੰ ਹਰ ਵੇਲੇ ਅੰਗ-ਸੰਗ ਵੱਸਦਾ ਦਿੱਸ ਪਿਆ, ਸਭ ਥਾਵਾਂ ਵਿਚ ਮੌਜੂਦ ਦਿੱਸ ਪਿਆ। #ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਇਹ ਪਛਾਣ ਆ ਗਈ ਕਿ #ਪਰਮਾਤਮਾ ਨਾਲ ਮਿਲਾਪ ਦਾ ਵਸੀਲਾ ਹਰੇਕ ਜੁਗ ਵਿਚ #ਗੁਰੂ ਦੀ ਬਾਣੀ ਹੀ ਹੈ, #ਪਰਮਾਤਮਾ ਦਾ ਨਾਮ ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪਿਆ।੨।
ਜਿਸ ਮਨੁੱਖ ਨੇ #ਗੁਰੂ ਦੀ ਸਰਨ ਪੈ ਕੇ #ਪਰਮਾਤਮਾ ਦੇ ਨਾਮ ਨਾਲ ਸਾਂਝ ਪਾ ਲਈ, ਜਗਤ ਵਿਚ ਆ ਕੇ ਉਸਦੀ ਜ਼ਿੰਦਗੀ ਕਾਮਯਾਬ ਹੋ ਗਈ। #ਪਰਮਾਤਮਾ ਦੇ ਨਾਮ ਸੁਆਦ ਚੱਖ ਕੇ ਉਸ ਦਾ ਮਨ ਸਦਾ ਲਈ ਤ੍ਰਿਪਤ ਹੋ ਜਾਂਦਾ ਹੈ, ਉਹ #ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਗੁਣਾਂ ਦੀ ਰਾਹੀਂ ਮਾਇਆ ਵਲੋਂ ਰੱਜ ਜਾਂਦਾ ਹੈ। ਉਸ ਦਾ ਹਿਰਦਾ-ਕਮਲ ਖਿੜ ਕੇ ਸਦਾ #ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ ਆਪਣੇ ਹਿਰਦੇ ਵਿਚ ਇਕ-ਰਸ #ਗੁਰ-ਸ਼ਬਦ ਦਾ ਵਾਜਾ ਵਜਾਂਦਾ ਰਹਿੰਦਾ ਹੈ। ਪਵਿਤ੍ਰ ਬਾਣੀ ਦੀ ਬਰਕਤਿ ਨਾਲ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ, ਉਹ ਸਦਾ-ਥਿਰ #ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ।੩।
ਕੋਈ ਮਨੁੱਖ ਨਹੀਂ ਸਮਝ ਸਕਦਾ ਕਿ #ਪਰਮਾਤਮਾ ਦੇ ਨਾਮ ਨਾਲ ਕਿਤਨੀ ਕੁ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ ਉਂਞ #ਗੁਰੂ ਦੀ ਮਤਿ ਲਿਆਂ ਨਾਮ ਮਨੁੱਖ ਦੇ ਹਿਰਦੇ ਵਿਚ ਆ ਵੱਸਦਾ ਹੈ। ਜੇਹੜਾ ਮਨੁੱਖ #ਗੁਰੂ ਦੇ ਸਨਮੁਖ ਹੋ ਜਾਂਦਾ ਹੈ ਉਹ #ਪਰਮਾਤਮਾ ਦੇ ਮਿਲਾਪ ਦਾ ਰਸਤਾ ਪਛਾਣ ਲੈਂਦਾ ਹੈ, ਉਸ ਦੀ ਜੀਭ ਨਾਮ-ਰਸ ਨਾਲ ਰਸ ਬਣ ਜਾਂਦੀ ਹੈ। #ਗੁਰੂ ਦੀ ਰਾਹੀਂ #ਪਰਮਾਤਮਾ ਦਾ ਨਾਮ ਹਿਰਦੇ ਵਿਚ ਆ ਵੱਸਦਾ ਹੈ-ਇਹੀ ਹੈ ਜਪ, ਇਹੀ ਹੈ ਤਪ, ਇਹੀ ਹੈ ਸੰਜਮ। #ਹੇ_ਨਾਨਕ ! ਜੇਹੜੇ ਮਨੁੱਖ #ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਸਦਾ-ਥਿਰ #ਪ੍ਰਭੂ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ।੪।੭।
🙏🙏🙏🙏🙏
ਵਾਹਿਗੁਰੂ ਜੀ ਕਾ ਖਾਲਸਾ !
ਵਾਹਿਗੁਰੂ ਜੀ ਕੀ ਫਤਹਿ !!
Comments
Post a Comment