Shri Guru Granth Sahib ji HUKAMNAMA page 685


ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ-६੮੫)
🙏🙏🙏🙏🙏

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ 
ੴ ਸਤਿਗੁਰ ਪ੍ਰਸਾਦਿ ॥ 
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
🙏🙏🙏🙏🙏
ਵਿਆਖਿਆ :-
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ ਦੂਰ ਨਹੀਂ ਹੁੰਦੀ ਜੇਹੜਾ ਮਨੁੱਖ #ਗੁਰੂ_ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ ।੧।ਰਹਾਉ। 
#ਗੁਰੂ ਮਾਨੋ ਇਕ ਸਮੁੰਦਰ ਹੈ ਜੋ #ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ ਚੁਗਦੇ ਹਨ, ਤੇ #ਗੁਰੂ ਤੋਂ ਦੂਰ ਨਹੀਂ ਰਹਿੰਦੇ। #ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ #ਹਰਿ_ਨਾਮ ਰਸ ਦੀ ਚੋਗ ਚੁਗਦੇ ਹਨ। #ਗੁਰਸਿੱਖ ਹੰਸ #ਗੁਰੂ_ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ #ਪ੍ਰਭੂ ਨੂੰ ਲੱਭ ਲੈਂਦਾ ਹੈ।੧। 
#ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। #ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ #ਪਰਮਾਤਮਾ ਦਾ ਹੀ ਬਣ ਜਾਂਦਾ ਹੈ। #ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ #ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। 
ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ ਤਿਵੇਂ ਜੇਹੜਾ ਸਿੱਖ #ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ #ਗੁਰਸਿੱਖ_ਹੰਸ #ਗੁਰੂ_ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ #ਗੁਰੂ_ਸਰੋਵਰ ਆਪਣਾ ਆਪ ਪਰਗਟ ਕਰਦਾ ਹੈ ਉਸ ਸਿੱਖ ਦੇ ਅੰਦਰ #ਗੁਰੂ ਵੱਸ ਪੈਂਦਾ ਹੈ ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ #ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ।੩। 
ਜੇਹੜਾ ਕੋਈ ਵਿਰਲਾ #ਪ੍ਰਭੂ_ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ ? ਕਿਉਂਕਿ ਉਹ ਤਾਂ ਸਦਾ ਉਸ #ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। 
#ਗੁਰਮੁਖ_ਹੰਸ #ਗੁਰੂ_ਸਾਗਰ ਵਿਚ ਟਿਕ ਕੇ ਉਸ #ਪ੍ਰਾਨਪਤਿ_ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ #ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ #ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ ; #ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। 
ਪਰ ਜੇਹੜਾ ਮਨੁੱਖ ਇਕ #ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਨਿੱਤ ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ #ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੇ ਮਨੁੱਖ #ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ #ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। #ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। #ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ #ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
🙏🙏🙏🙏🙏

अर्थ: 
बिचारा बगुला छपड़ी में क्यों नहाता है ? कुछ नहीं मिलता, बल्कि छपड़ी में नहा के कीचड़ में डूबता है, उसकी ये मैल दूर नहीं होती जो मनुष्य #गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है।१। रहाउ । 
#गुरू मानो एक समुन्द्र है जो #प्रभू की सिफत सालाह से नाको नाक भरा हुआ है। गुरमुख सिख उस सागर में से आत्मिक जीवन देने वाली खुराक प्राप्त करते हैं जैसे हंस मोती चुगते हैं, और #गुरू से दूर नहीं रहते। #प्रभू की मेहर के अनुसार संत-हंस #हरी-नाम रस की चोग चुगते हैं। गुरसिख हंस #गुरू_सरोवर में टिका रहता है, और जिंद के मालिक #प्रभू को पा लेता है।१। 
#गुरसिख बड़ा सचेत हो के पूरा विचारवान हो के जीवन-यात्रा में पैर रखता है। #परमात्मा के बिना किसी और आसरे की तलाश छोड़ के #परमात्मा का ही बन जाता है। #परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी #गुरू ने सहायता कर दी उसके जन्म-मरण के चक्कर समाप्त हो गए।२। 
जैसे हंस मानसरोवर को छोड़ के नहीं जाता वैसे ही जो सिख #गुरू का दर छोड़ के नहीं जाता वह प्रेमा भक्ति की बरकति से अडोल आत्मिक अवस्था में लीन हो जाता है। जो #गुरसिख_हंस 
#गुरू_सरोवर में टिकता है, उसके अंदर #गुरू_सरोवर अपना आप प्रगट करता है उस सिख के अंदर #गुरू बस जाता है – यह कथा अकथ है भाव, इस आत्मिक अवस्था का बयान नहीं किया जा सकता। सिर्फ ये कह सकते हैं कि #गुरू के बचनों पर चल के वह लोक-परलोक में आदर पाता है।३। 
यदि कोई विरला #प्रभू चरणों में जुड़ा हुआ शख्स शून्य अवस्था में टिकता है, उसके अंदर स्त्री-मर्द वाला भेद नहीं रह जाता भाव, उसके काम चेष्टा अपना प्रभाव नहीं डालती। बताओ, कोई ये संकल्प कर भी कैसे सकता है ? क्योंकि वह तो सदा उस #परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।३। 
#गुरमुख_हंस #गुरू_सागर में टिक के उस प्राणपति #प्रभू को मिलता है जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह #प्रभू अपने सेवकों की भक्ति से प्रेम करता है, उनके सारे डर दूर करने के समर्थ है। #गुरमुखि अहंकार को मार के और साध-संगति में टिक के उस #आनंद-मूल प्रभू के चरनों में जुड़ते हैं।५। 
जो मनुष्य बेचारे बगुले की तरह अहंकार की छपड़ी में ही नहाता है, और अपने आत्मिक जीवन को नहीं पहचानता, वह अहंकार में भटक-भटक के दुखी होता है; #परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण सहेड़ी हुई आत्मिक मौत का लेख ही अपने माथे पर लिखा के इस जगत में आया और यहाँ भी आत्मिक मौत ही गले पड़वाता रहा।६। पर जो मनुष्य एक #परमात्मा की सिफत सालाह ही नित्य उचारता है, पढ़ता है और सुनता है और धरती के आसरे #प्रभू की टेक पकड़ता है वह गंभीर स्वभाव ग्रहण करता है वह मनुष्य जीवन के फर्ज को पहचानता है। अगर मनुष्य #गुरू की शरण में रह के अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो सहज ही जत-सत और संजम उसके हृदय में लीन रहते हैं।७। सदा-स्थिर #प्रभू में टिक के पवित्र हुए मनुष्य के मन को विकारों की मैल नहीं चिपकती। #गुरू के शबद की बरकति से उसकी भटकना दूर हो जाती है उसका दुनियावी डर-सहम समाप्त हो जाता है। #नानक भी उस सदा-स्थिर हस्ती वाले #प्रभू के दर से नाम की दाति मांगता है जिस जैसा और कोई नहीं है जिसकी सुंदर सूरत और जिसका अस्तित्व आदि से ही चला आ रहा है।८।१।
🙏🙏🙏🙏🙏

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,