DHAN SHRI GURU GRANTH SAHIB JI HUKAMNAMA PAGE 735

ਯੂਗੋ ਯੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ (ਅੰਗ- ੭੩੫)

🌹🌹🌹🌹🌹

ਸੂਹੀ ਮਹਲਾ ੪ ਘਰੁ ੭ 
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
🌹🌹🌹🌹🌹

ਵਿਆਖਿਆ :- 
#ਮੈਂ_ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ #ਭਗਵਾਨ ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ 
#ਹੇ_ਹਰੀ ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। #ਹੇ_ਮੇਰੇ_ਮਾਲਕ ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ ॥੧॥ ਰਹਾਉ॥
#ਹੇ_ਮੇਰੇ_ਮਾਲਕ ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ 
#ਹੇ_ਮੇਰੇ_ਮਨ ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, #ਮਾਲਕ_ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। #ਹੇ_ਮਨ ! ਤੂੰ ਕਿਉਂ ਡਰਦਾ ਹੈਂ ? ਅਜੇਹੀ ਸ਼ਕਤੀ ਵਾਲੇ #ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ 
#ਹੇ_ਸੰਤ_ਜਨੋ! ਵੇਖੋ #ਪਰਮਾਤਮਾ ਦੀ ਵੱਡੀ ਤਾਕਤ ! #ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। #ਹੇ_ਨਾਨਕ ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ #ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥
🌹🌹🌹🌹🌹

अर्थ :-
#में_तेरे कौन कौन से गुण बता कर तेरी सिफत -सलाह कर सकता हूँ ? तूँ सारे गुणों का खजाना है, तूँ सब का मालिक है । हे सबसे ऊंचे #भगवान ! तूँ सब का पालन करने वाला है । में तेरी वडियाई ब्यान नहीं कर सकता ॥੧॥ 
#हे_हरी ! मेरे लिए तेरा वह नाम ही सहारा है। हे मेरे मालिक ! जैसे तुझे अच्छा लगे उसी प्रकार मेरी रक्षा कर। तेरे बिना मेरा और कोई सहारा नहीं है॥१॥रहाउ॥
#हे_मेरे_मालिक ! तूँ ही मेरे लिए बल है, तूँ ही मेरे लिए सहारा है। मैं तेरे आगे ही बेनती कर सकता हूँ। मेरे लिए कोई ऐसी जगह नहीं, जिस पास मैं विनती कर सकूँ। मैं अपना हर एक सुख हरेक दुःख तेरे पास ही पेश कर सकता हूँ॥२॥
#हे_मेरे_मन ! देख, पानी के बीच ही धरती है, धरती के बीच ही पानी है, लकड़ी मैं आग रखी हुई है, #मालिक_प्रभु ने, मानो) शेर और बकरी एक जगह रखे हुए हैं। #हे_मन ! तूँ क्यों डरता है ? ऐसी शक्ति वाले #परमात्मा का नाम जप कर तूँ अपने हरेक डर भ्रम दूर कर लिया कर॥३॥ 
#हे_संत_जनों ! देखो #परमात्मा की बड़ी ताकत ! #परमात्मा उनको आदर दिलाता है, जिनकी कोई इज्ज़त नहीं करता था। #हे_नानक ! जैसे धरती मनुष्य के पैरों के नीचे से मौत आने पर उस के ऊपर आ जाती है, उसी प्रकार #परमात्मा सारे जगत को ला कर साध जनों के चरणों में डाल देता है॥४॥१॥१२॥
🌹🌹🌹🌹🌹
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🙏🙏🙏🙏🙏

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,