ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ, ਅੰਗ 636, ਬਾਣੀ - ਗੁਰੂ ਨਾਨਕ ਦੇਵ ਜੀ, ਰਾਗ - ਸੋਰਠਿ



🌿🌹🌹🌹🌹🌿

ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦਾ ਹੁਕਮਨਾਮਾ, (ਅੰਗ-੬੩੬)
ਬਾਣੀ - ਗੁਰੂ ਨਾਨਕ ਦੇਵ ਜੀ 
ਰਾਗ - ਸੋਰਠਿ

🌿🌹🌹🌹🌹🌿
🌿🌹🌹🌹🌹🌿

ਸੋਰਠਿ ਮਹਲਾ ੧ ॥ 
ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
🌿🌹🌹🌹🌹🌿
ਵਿਆਖਿਆ :-
ਜਿਨ੍ਹਾਂ ਬੰਦਿਆਂ ਨੇ #ਸਤਿਗੁਰੂ ਦਾ ਪੱਲਾ ਫੜਿਆ ਹੈ, #ਹੇ_ਸੱਜਣ ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ #ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ ਰੁਕਾਵਟ ਨਹੀਂ ਪੈਂਦੀ। #ਹੇ_ਸੱਜਣ ! ਜੇਹੜੇ ਮਨੁੱਖ #ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ #ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ 
#ਹੇ_ਸੱਜਣ_ਪ੍ਰਭੂ ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। ਕੋਈ ਭੀ ਜੀਵ ਸਮੁੰਦਰ ਦਾ ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ 
#ਹੇ_ਸੱਜਣ ! ਸਾਲਾਹਣ-ਜੋਗ #ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ #ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। #ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ #ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ ਕਿਸੇ ਨੂੰ ਪ੍ਰਾਪਤ ਹੋ ਜਾਏ ਤਾਂ ਉਹ #ਹਰੀ_ਨਾਮ ਦਾ ਰਸ ਲੈਂਦਾ ਹੈ ਤੇ ਨਾਮ-ਦੁੱਧ ਨੂੰ ਰਿੜਕ ਕੇ ਉਹ ਜਗਤ ਮੂਲ #ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ 
#ਹੇ_ਭਾਈ ! ਸਦਾ-ਥਿਰ ਰਹਿਣ ਵਾਲੇ #ਪ੍ਰਭੂ ਦਾ ਨਾਮ #ਪ੍ਰਭੂ_ਪਤੀ ਨੂੰ ਮਿਲਣ ਵਾਸਤੇ ਇਸ ਜੀਵਨ-ਸਫ਼ਰ ਵਿਚ ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। #ਪ੍ਰਭੂ ਦਾ ਇਹੀ ਹੁਕਮ ਹੈ ਕਿ ਜਗਤ ਵਿਚ ਜੋ ਭੀ ਆਇਆ ਹੈ ਉਸ ਨੇ ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। #ਹੇ_ਭਾਈ ! #ਪ੍ਰਭੂ ਦੇ ਇਸ ਹੁਕਮ ਨੂੰ ਸਮਝ ਪਰ ਇਸ ਹੁਕਮ ਨੂੰ ਸਮਝਣ ਲਈ #ਗੁਰੂ ਦੀ ਸ਼ਰਨ ਪੈਣਾ ਪਏਗਾ #ਗੁਰੂ ਤੋਂ ਬਿਨਾ #ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। #ਹੇ_ਭਾਈ ! ਜੇਹੜਾ ਮਨੁੱਖ #ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ ਸਦਾ-ਥਿਰ #ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ 
#ਹੇ_ਭਾਈ ! ਜੀਵ #ਪਰਮਾਤਮਾ ਦੇ ਹੁਕਮ ਅਨੁਸਾਰ ਪਹਿਲਾਂ ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ #ਪ੍ਰਭੂ ਦੇ ਹੁਕਮ ਅਨੁਸਾਰ ਹੀ ਫਿਰ ਜਨਮ ਲੈਂਦਾ ਹੈ। ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ ਜੋ ਜੀਵ #ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ #ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥
#ਹੇ_ਸੱਜਣ ! #ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ ਉਸ ਨੂੰ #ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ ਭਾਵ, ਜੋਰੋ ਜੋਰੀ ਇਥੋਂ ਤੋਰਿਆ ਜਾਂਦਾ ਹੈ ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। #ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ #ਗੁਰੂ ਦੇ ਸ਼ਬਦ ਦੀ ਰਾਹੀਂ ਜਨਮ-ਮਨੋਰਥ ਨੂੰ ਪਛਾਣ ਲਿਆ ਹੈ ਉਹ #ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ 
#ਹੇ_ਭਾਈ ! #ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਕਿਤੇ ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, #ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। #ਪ੍ਰਭੂ ਦੀ ਰਜ਼ਾ ਅਨੁਸਾਰ ਹੀ ਕਿਤੇ ਕੋਈ ਮਾਇਆ ਦੀ ਖ਼ਾਤਰ ਭਟਕ ਰਿਹਾ ਹੈ, ਕਿਤੇ ਕੋਈ ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ ਆਪਣੇ ਦੁੱਖ ਰੋ ਰਹੀ ਹੈ। ਜਿਸ ਮਨੁੱਖ ਨੂੰ #ਸ਼ਾਹ_ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ #ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਲੋਕ ਪਰਲੋਕ ਵਿਚ ਵਡਿਆਈ ਹੁੰਦੀ ਹੈ ॥੬॥ 
#ਹੇ ਭਾਈ ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ #ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ #ਪ੍ਰਭੂ_ਨਾਮ ਸੁਣਿਆ ਜਾ ਰਿਹਾ ਹੈ ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। #ਹੇ_ਭਾਈ ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ #ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ #ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ 
#ਹੇ_ਭਾਈ ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ #ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, #ਹੇ_ਭਾਈ ! ਸੁਭਾਗਤਾ ਇਸੇ ਗੱਲ ਵਿਚ ਹੈ ਕਿ #ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ ਆਪਣੇ ਅੰਦਰ ਉੱਕਰਦੇ ਚੱਲੋ। #ਹੇ_ਨਾਨਕ_ਜੀ ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ #ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ ਆਪਣੇ ਅੰਦਰ ਉੱਕਰ ਲੈਂਦਾ ਹੈ ॥੮॥੩॥
🌿🌹🌹🌹🌹🌿
🌿🌹🌹🌹🌹🌿
सोरठि महला १ ॥ 
जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥
🔹🔹🔹🔹🔹
अर्थ: जिस लोगों ने सतिगुरु का पल्ला पकड़ा है, हे सज्जन ! उनके संगी-साथी भी पार लांघ जाते हैं। जिनकी जीभ परमात्मा का नाम-अमृत चखती है उनके जीवन-यात्रा में विकार आदि की रुकावटें नहीं पड़ती। हे सज्जन ! जो लोग परमात्मा के डर-अदब से वंचित रहते हैं वे विकारों के भार से लादे जाते हैं और संसार समुंदर में डूब जाते हैं। पर जब परमात्मा मेहर की निगाह करता है तो उनको भी पार लंघा लेता है।1।

🌿🌹🌹🌹🌹🌿
भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ॥
🔹🔹🔹🔹🔹🔹
अर्थ: हे सज्जन प्रभु ! सदा तुझे ही सलाहना चाहिए, हमेशा तेरी ही महिमा करनी चाहिए। इस संसार-समुंदर में से पार लांघने के लिए तेरी महिमा ही जीवों के लिए जहाज है, इस जहाज के बिना भव-सागर में डूब जाते हैं। कोई भी जीव समुंदर का दूसरा छोर ढूँढ नहीं सकता। रहाउ।

🌿🌹🌹🌹🌹🌿
सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥
🔹🔹🔹🔹🔹
अर्थ: हे सज्जन ! सलाहने योग्य परमात्मा की महिमा करनी चाहिए, उस जैसा और कोई नहीं है। जो लोग प्यारे प्रभु की महिमा करते हैं वे भाग्यशाली हैं। गुरु के शब्द में गहरी लगन रखने वाले व्यक्ति को परमात्मा का प्रेम रंग चढ़ता है। ऐसे आदमी की संगति अगर किसी को प्राप्त हो जाए तो वह हरि नाम का रस लेता है। और नाम-दूध को मथ के वह जगत के मूल प्रभु में मिल जाता है।२।

🌿🌹🌹🌹🌹🌿
पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥
🔹🔹🔹🔹🔹🔹
अर्थ: हे भाई ! सदा स्थिर रहने वाले प्रभु का नाम प्रभु-पति को मिलने के लिए इस जीवन-सफर में राहदारी है, ये नाम सदा-स्थिर रहने वाली मेहर है। प्रभु का यही हुक्म है कि जगत में जो भी आया है उसने प्रभु को मिलने के लिए, ये नाम-रूपी राहदारी लिख के अपने साथ ले जानी है। हे भाई! प्रभु की इस आज्ञा को समझ पर इस हुक्म को समझने के लिए गुरु की शरण पड़ना पड़ेगा गुरु के बिना प्रभु का हुक्म समझा नहीं जा सकता। हे भाई! जो मनुष्य गुरु की शरण पड़ के समझ लेता है, विकारों का मुकाबला करने के लिए उसको सदा-स्थिर प्रभु का बल हासिल हो जाता है।३।

🌿🌹🌹🌹🌹🌿
हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥
🔹🔹🔹🔹🔹
अर्थ: हे भाई ! जीव परमात्मा के हुक्म अनुसार पहले माता के गर्भ में ठहरता है, और माँ के पेट में दस महीने निवास रखता है। उल्टे सिर भार रह के प्रभु के हुक्म अनुसार ही फिर जनम लेता है। किसी खास जीवन उद्देश्य के लिए ही जीव जगत में आता है जो जीव गुरु की शरण पड़ कर जीवन-उद्देश्य को सँवार के यहाँ से जाता है वही परमात्मा की हजूरी में आदर पाता है।४।

🌿🌹🌹🌹🌹🌿
हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥
🔹🔹🔹🔹🔹
अर्थ: हे सज्जन ! परमात्मा की रजा के अनुसार ही जीव जगत में आता है, रजा के अनुसार ही यहाँ से चला जाता है। जो मनुष्य अपने मन के पीछे चलता है और माया के मोह में फंस जाता है उसे प्रभु की रजा के अनुसार ही बाँध के भाव, जबरदस्ती यहाँ से रवाना किया जाता है क्योंकि मोह के कारण वह इस माया को छोड़ना नहीं चाहता। परमात्मा की रजा के अनुसार ही जिसने गुरु के शब्द के द्वारा जीवन-उद्देश्य को पहचान लिया है वह परमात्मा की हजूरी में आदर सहित जाता है।५।

🌿🌹🌹🌹🌹🌿
हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥
🔹🔹🔹🔹🔹🔹
अर्थ: हे भाई ! परमात्मा की रजा के अनुसार ही कहीं माया की सोच सोची जा रही है, प्रभु की रजा में ही कहीं अहंकार व कहीं द्वैत है। प्रभु की रजा के अनुसार ही कहीं कोई माया की खातिर भटक रहा है, कहीं कोई जनम-मरन के चक्कर में डाला जा रहा है, कहीं पाप की ठगी हुई दुनिया अपने दुख रो रही है। जिस मनुष्य को शाह-प्रभु की रजा की समझ आ जाती है, उसे सदा-स्थिर रहने वाला प्रभु मिल जाता है, उसकी लोक-परलोक में उपमा होती है।६।

🌿🌹🌹🌹🌹🌿
आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥
🔹🔹🔹🔹🔹🔹
अर्थ: हे भाई ! जगत में माया का प्रभाव इतना है कि परमात्मा का सदा-स्थिर रहने वाला नाम स्मरणा बड़ा कठिन हो रहा है, ना ही प्रभु-नाम सुना जा रहा है माया के प्रभाव तले जीव नाम नहीं स्मरण करते, नाम नहीं सुनते। हे भाई ! मैं उन लोगों से कुर्बान जाता हूँ जिन्होंने प्रभु की महिमा की है। मेरी यही प्रार्थना है कि उन की संगति में मुझे भी नाम मिले और मेरा जीवन संतोषी हो जाए, मेहर की नज़र वाले प्रभु के चरणों में मैं जुड़ा रहूँ।७।

🌿🌹🌹🌹🌹🌿
काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥
🔹🔹🔹🔹🔹
अर्थ: हे भाई ! हमारा शरीर कागज बन जाए, यदि मन को स्याही की दवात बना लें, यदि हमारी जीभ प्रभु की महिमा बनने के लिए कलम बन जाए, तो हे भाई ! सौभाग्य इसी बात में है कि परमात्मा के गुणों को अपने विचार-मण्डल में ला के अपने अंदर उकरते चलो। हे नानक ! वह लिखारी धन्य है जो सदा-स्थिर प्रभु के नाम को हृदय में टिका के अपने अंदर उकर लेता है।८।३।
🌿🌹🌹🌹🌹🌿

🌿🌹🌹🌹🌹🌿
ਵਾਹਿਗੁਰੂ ਜੀ ਕਾ ਖ਼ਾਲਸਾ !! 
ਵਾਹਿਗੁਰੂ ਜੀ ਕੀ ਫਤਹਿ !!
🌿🌹🌹🌹🌹🌿

Comments

Popular posts from this blog

SHIRI GURU GRANTH SAHIB JI, HUKAMNAMA DARBAR SAHIB AMRITSAR, PAGE 645, BANI GURU AMAR DAAS JI, RAAG SORATH

HUKAMNAMA SHIRI GURU' GRANTH SAHIB JI PAGE 694, BANI BHAGAT RAVIDASS JI, RAAG DHANASRI

HUKAMNAMA, SHIRI GURU GRANTH SAHIB JI, PAGE 784, BANI GURU ARJAN DEV JI, RAAG SUHI,