SHIRI GURU GRANTH SAHIB JI HUKAMNAMA PAGE 654, BANI - BHAGAT KABIR JI KI, RAAG - SORATH
ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦਾ ਹੁਕਮਨਾਮਾ, (ਅੰਗ-੬੫੪)
ਬਾਣੀ - ਭਗਤ ਕਬੀਰ ਜੀ
ਰਾਗ - ਸੋਰਠਿ
🌿🌹🌹🌹🌹🌿
🌿🌹🌹🌹🌹🌿
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
🌿🌹🌹🌹🌹🌿
ਵਿਆਖਿਆ :-
ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਤਨਾ ਕੱਚੇ ਘੜੇ ਦਾ ॥੧॥
#ਹੇ_ਭਾਈ ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥
ਜਿਵੇਂ ਮੱਖੀ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥
ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥
#ਕਬੀਰ_ਜੀ ਆਖਦੇ ਹਨ – #ਹੇ_ਬੰਦੇ ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ
ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ ॥੪॥੨॥
🌿🌹🌹🌹🌹🌿
🌿🌹🌹🌹🌹🌿
रागु सोरठि बाणी भगत कबीर जी की घरु १
ੴ सतिगुर प्रसादि ॥
जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥
🔹🔹🔹🔹🔹🔹
अर्थ: मरने के बाद अगर शरीर चिता में जला दिया जाए तो ये राख हो जाता है, अगर कब्र में टिका रहे तो कीड़ियों का दल इसे खा जाता है। जैसे कच्चे घड़े में पानी डाला जाता है तो घड़ा गल जाता है और पानी बाहर निकल जाता है वैसे ही सांसें समाप्त हो जाने पर शरीर में से जीवात्मा निकल जाती है, तो, इस शरीर का इतना सा ही अभिमान है जितना कि कच्चे घड़े का।१।
🌿🌹🌹🌹🌹🌿
काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ॥
🔹🔹🔹🔹🔹
अर्थ: #हे_भाई ! तू किस बात पे अहंकार में अफरा फिरता है ? तूझे वह समय क्यों भूल गया जब तू माँ के पेट में दस महीने उल्टा लटका हुआ था ?।1। रहाउ।
🌿🌹🌹🌹🌹🌿
जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥
🔹🔹🔹🔹🔹🔹🔹
अर्थ: जैसे मक्खी फूलों का रस जोड़ जोड़ के शहद इकट्ठा करती है, वैसे ही मूर्ख बँदे ने कंजूसी कर करके धन जोड़ा पर, आखिर वह बेगाना ही हो गया। मौत आई, तो सब यही कहते हैं: ले चलो, ले चलो, अब ये बीत चुका है, ज्यादा समय घर रखने का कोई लाभ नहीं।२।
🌿🌹🌹🌹🌹🌿
देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥
🔹🔹🔹🔹🔹🔹
अर्थ: घर की बाहरी दहलीज तक पत्नी उस मुर्दे के साथ जाती है, आगे सज्जन-मित्र उठा लेते हैं, मसाणों तक परिवार के व अन्य लोग जाते हैं, पर परलोक में तो जीवात्मा अकेली ही जाती है।३।
🌿🌹🌹🌹🌹🌿
कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
🔹🔹🔹🔹🔹
अर्थ: #कबीर कहता है, #हे_बँदे ! सुन, तू उस कूएं में गिरा पड़ा है जिसे मौत ने घेरा डाल रखा है भाव, मौत अवश्य आती है। पर, तूने अपने आप को इस माया से बाँध रखा है जिसने साथ नहीं निभाना, जैसे तोता मौत के डर से अपने आप को नलिनी से चिपकाए रखता है।४।२।
नोट: नलिनी से चिपकना ही तोते के लिए जंजीर का कारण बनता है, माया से चिपके रहना मनुष्य की आत्मक मौत का कारण बनता है
शब्द का भाव :- माया का गुमान झूठा है। किसी भी चीज से साथ नहीं निभता। माया का मोह बल्कि मनुष्य की आत्मिक मौत का कारण बनता है, जैसे नलिनी के साथ चिपकने से तोता बेगानी कैद में फसता है।
🌿🌹🌹🌹🌹🌿
🌿🌹🌹🌹🌹🌿
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
🙏🙏🙏🙏🙏
Comments
Post a Comment