Posts

Showing posts from February, 2024

ਸ਼੍ਰੀ ਗੁਰੂ 6ਗਰੰਥ ਸਾਹਿਬ ਜੀ, ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ, ਅੰਗ 676 ਬਾਣੀ ਗੁਰੂ ਅਰਜਨ ਦੇਵ ਜੀ, ਰਾਗ ਧਨਾਸਰੀ

Image
🌹🌹🌹🌹🌹 🌹🙏🙏🙏🌹 01/03/2024 🌹🌹🌹🌹🌹 ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ,  (ਅੰਗ- ੬੭੬) ਬਾਣੀ - ਗੁਰੂ ਅਰਜਨ ਦੇਵ ਜੀ,  ਰਾਗ - ਧਨਾਸਰੀ  🌹🌹🌹🌹🌹 🌹🌹🌹🌹🌹  ਧਨਾਸਰੀ ਮਹਲਾ ੫ ॥  ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ 🌹🌹🌹🌹🌹 ⚜️⚜️⚜️⚜️⚜️ ਵਿਆਖਿਆ : - #ਹੇ_ਭਾਈ ! ਮੈਨੂੰ ਆਜਿਜ਼ ਨੂੰ #ਪਰਮਾਤਮਾ ਦਾ ਨਾਮ ਹੀ ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ #ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ ਭੀ #ਪਰਮਾਤਮਾ ਦਾ ਨਾਮ ਹੀ ਹੈ। ਜੇਹੜਾ ਮਨੁੱਖ #ਹਰਿ_ਨਾਮ_ਧਨ ਇਕੱਠਾ ਕਰਦਾ ਹੈ ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥  #ਹੇ_ਭਾਈ !...

ਗੁਰੂ ਗਰੰਥ ਸਾਹਿਬ ਜੀ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 696, ਬਾਣੀ ਗੁਰੂ ਰਾਮਦਾਸ ਜੀ, ਰਾਗ ਜੈਤਸਰੀ

Image
🌹🌹🌹🌹🌹 🌹🙏🙏🙏🌹 27/02/2024 🌹🌹🌹🌹🌹 ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ,  (ਅੰਗ- ੬੯੬) ਬਾਣੀ - ਗੁਰੂ ਰਾਮਦਾਸ ਜੀ,  ਰਾਗ - ਜੈਤਸਰੀ  🌹🌹🌹🌹🌹 🌹🌹🌹🌹🌹  ਜੈਤਸਰੀ ਮਹਲਾ ੪ ਘਰੁ ੧ ਚਉਪਦੇ  ੴ ਸਤਿਗੁਰ ਪ੍ਰਸਾਦਿ ॥  ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 🌹🌹🌹🌹🌹 🌹🌹🌹🌹🌹 ਵਿਆਖਿਆ :  #ਹੇ_ਭਾਈ ! ਜਦੋਂ #ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ #ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। #ਹੇ ਭਾਈ! ਜਿਸ ਭੀ ਮਨੁੱਖ ਨੂੰ #ਗੁਰੂ ਨੇ #ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂ...

ਸ਼੍ਰੀ ਗੁਰੂ ਗ੍ੰਥ ਸਾਹਿਬ ਜੀ, ਹੁਕਮਨਾਮਾ, ਹਰਿਮੰਦਰ ਸਾਹਿਬ, ਅੰਮ੍ਰਿਤਸਰ, ਅੰਗ ੬੪੮, ਬਾਣੀ ਗੁਰੂ ਅਮਰਦਾਸ ਜੀ, ਰਾਗ ਸੋਰਠਿ

Image
🌹🌹🌹🌹🌹 26/02/2024 🌹🌹🌹🌹🌹 ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ,  (ਅੰਗ- ੬੪੮) ਬਾਣੀ - ਗੁਰੂ ਅਮਰਦਾਸ ਜੀ,  ਰਾਗ - ਸੋਰਠਿ  🌹🌹🌹🌹🌹 🌹🌹🌹🌹🌹  ਸਲੋਕੁ ਮ: ੩ ॥  ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥  ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥  🌹🌹🌹🌹🌹 ⚜️⚜️⚜️⚜️⚜️ ਵਿਆਖਿਆ :- #ਹੇ_ਨਾਨਕ ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ ਉਹਨਾਂ ਦੀ ਮਤਿ ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ...

SHIRI GURU GRANTH SAHIB JI HUKAMNAMA, PAGE 652, BANI GURU RAAM DASS JI, RAAG SORATH,

Image
🌹🌹🌹🌹🌹 🌹🙏🙏🙏🌹 🌹🌹🌹🌹🌹 ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ,  (ਅੰਗ- ੬੫੨) ਬਾਣੀ - ਗੁਰੂ ਰਾਮਦਾਸ ਜੀ,  ਰਾਗ - ਸੋਰਠਿ  🌹🌹🌹🌹🌹 🌹🌹🌹🌹🌹  ਸਲੋਕੁ ਮਃ ੪ ॥  ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥  ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥  ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 🌹🌹🌹🌹🌹 ⚜️⚜️⚜️⚜️⚜️ ਵਿਆਖਿਆ :-  ਮਨਮੁਖ ਦੇ ਹਿਰਦੇ ਵਿਚ ਅਗਿਆਨ ਹੈ, ਉਸ ਦੀ ਅਕਲ ਹੋਛੀ ਹੁੰਦੀ ਹੈ ਤੇ #ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ ਹੋਣ ਕਰਕੇ ਸੰਸਾਰ ਵਿਚ ਭੀ ਉਹ ਸਾਰਾ ਧੋਖਾ ਹੀ ਧੋ...

⚜️HUKAMNAMA⚜️ SHIRI GURU GRANTH SAHIB JI, PAGE 819, BANI GURU ARJAN DEV JI, RAAG BILAWAL

Image
🌹🌹🌹🌹🌹 🌹🙏🙏🙏🌹 🌹🌹🌹🌹🌹 ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ,  (ਅੰਗ- ੮੧੯) ਬਾਣੀ - ਗੁਰੂ ਅਰਜਨ ਦੇਵ ਜੀ,  ਰਾਗ - ਬਿਲਾਵਲੁ  🌹🌹🌹🌹🌹 ⚜️⚜️⚜️⚜️⚜️ 🌹🌹🌹🌹🌹 ਬਿਲਾਵਲੁ ਮਹਲਾ ੫ ॥  ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ 🌹🌹🌹🌹🌹 ⚜️⚜️⚜️⚜️⚜️ ਵਿਆਖਿਆ :- #ਹੇ_ਭਾਈ ! #ਪਰਮਾਤਮਾ ਸਭ ਤੋਂ ਵੱਡਾ ਦੇਵਤਾ ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧। ਰਹਾਉ।  #ਹੇ_ਭਾਈ ! ਜਿਸ #ਪ੍ਰਭੂ ਦਾ ਸਭ ਤੋਂ ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ ਸਦਾ ਸੁਣੀ ਹੈ ਉਹਨਾਂ ਦੇ ਅੰਦਰੋਂ ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।  #ਹੇ_ਭਾਈ ! ਉਸ #ਪ੍ਰਭੂ_ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ...

HUKAMNAMA SHIRI GURU GRANTH SAHIB JI, PAGE 853, BANI GURU AMAR DAS JI, RAAG BILAWAL

Image
🌹🌹🌹🌹🌹 🌹🙏🙏🙏🌹 🌹🌹🌹🌹🌹 ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ,  (ਅੰਗ- ੮੫੩) ਬਾਣੀ - ਗੁਰੂ ਅਮਰ ਦਾਸ ਜੀ,  ਰਾਗ - ਬਿਲਾਵਲੁ  🌹🌹🌹🌹🌹 🌹🌹🌹🌹🌹 ਸਲੋਕ ਮਃ ੩ ॥  ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥  ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥  ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ 🌹🌹🌹🌹🌹 ⚜️⚜️⚜️⚜️⚜️ ਅਰਥ:  #ਹੇ_ਪ੍ਰਭੂ ! ਵ...