ਸ਼੍ਰੀ ਗੁਰੂ ਗ੍ੰਥ ਸਾਹਿਬ ਜੀ, ਹੁਕਮਨਾਮਾ, ਹਰਿਮੰਦਰ ਸਾਹਿਬ, ਅੰਮ੍ਰਿਤਸਰ, ਅੰਗ ੬੪੮, ਬਾਣੀ ਗੁਰੂ ਅਮਰਦਾਸ ਜੀ, ਰਾਗ ਸੋਰਠਿ
🌹🌹🌹🌹🌹
26/02/2024
🌹🌹🌹🌹🌹
ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦਾ ਹੁਕਮਨਾਮਾ,
(ਅੰਗ- ੬੪੮)
ਬਾਣੀ - ਗੁਰੂ ਅਮਰਦਾਸ ਜੀ,
ਰਾਗ - ਸੋਰਠਿ
🌹🌹🌹🌹🌹
🌹🌹🌹🌹🌹
ਸਲੋਕੁ ਮ: ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
🌹🌹🌹🌹🌹
⚜️⚜️⚜️⚜️⚜️
ਵਿਆਖਿਆ :-
#ਹੇ_ਨਾਨਕ ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ ਉਹਨਾਂ ਦੀ ਮਤਿ ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ ਉਹਨਾਂ ਨੂੰ ਮਿਲਦੀ ਹੈ।੧।
#ਨਿੰਦਕ_ਮਨੁੱਖ #ਸੰਤ_ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; #ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। #ਹੇ_ਨਾਨਕ ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ ਢੋਈ ਮਿਲਦੀ ਹੈ।੨।
ਜੋ ਮਨੁੱਖ #ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ #ਹਰੀ_ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ #ਇਕ_ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ। ਪਿਛਲੇ ਕੀਤੇ ਕੰਮਾਂ ਅਨੁਸਾਰ ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ ਸੰਸਕਾਰ-ਰੂਪ ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ #ਹਰੀ ਨੂੰ ਜਪਦੇ ਹਨ; ਉਹ ਸਦਾ #ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ #ਹਰੀ ਦੀ ਹੋਰਨਾਂ ਨੂੰ ਸਿੱਖਿਆ ਦੇਂਦੇ ਹਨ। #ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ #ਸਤਿਗੁਰੂ ਦੀ ਰਾਹੀਂ #ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।
🌹🌹🌹🌹🌹
🌹🌹🌹🌹🌹
सलोकु मः ३ ॥
नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥
⚜️⚜️⚜️⚜️⚜️
हिरि लइआ = चुराया जाता है।
💫💫💫💫💫
अर्थ: हे नानक! नाम से टूटे हुए का लोक-परलोक सब व्यर्थ जाता है; उनका जप तप और संजम सब छिन जाता है, और माया के मोह में उनकी मति ठगी जाती है; जम के द्वार पर बँधे हुए मार खाते हैं और उनको बहुत सज़ा मिलती है।
🌹🌹🌹🌹🌹
मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥
⚜️⚜️⚜️⚜️⚜️
उरवारि = उरला पासा, इस लोक में।
💫💫💫💫💫
अर्थ: निंदक मनुष्य संत-जनों से वैर करते हैं और दुर्जनों से मोह-प्यार रखते हैं; उन्हें लोक-परलोक में कहीं सुख नहीं मिलता, बार-बार दुविधा में ख्वार हो हो के, पैदा होते मरते हैं; उनकी तृष्णा कभी नहीं उतरती, हरि के सच्चे दरबार में उन निंदकों के मुँह काले होते हैं। हे नानक! नाम से टूटे हुए लोगों को ना इस लोक में ना ही परलोक में आसरा मिलता है।२।
🌹🌹🌹🌹🌹
पउड़ी ॥ जो हरि नामु धिआइदे से हरि हरि नामि रते मन माही ॥ जिना मनि चिति इकु अराधिआ तिना इकस बिनु दूजा को नाही ॥
⚜️⚜️⚜️⚜️⚜️
मनि चिति = मन से चिक्त से। मन चिक्त से पूरी लगन से।
💫💫💫💫💫
अर्थ: जो मनुष्य हरि का नाम स्मरण करते हैं, वे अंदर से हरि-नाम में रंगे जाते हैं; जिन्होंने ऐकाग्रचिक्त हो के एक हरि को आराधा है, वे उसके बिना किसी और को नहीं जानते।
🌹🌹🌹🌹🌹
सेई पुरख हरि सेवदे जिन धुरि मसतकि लेखु लिखाही ॥ हरि के गुण नित गावदे हरि गुण गाइ गुणी समझाही ॥ वडिआई वडी गुरमुखा गुर पूरै हरि नामि समाही ॥१७॥
⚜️⚜️⚜️⚜️⚜️
मसतकि = माथे पर।
गुणी = गुणों वाला प्रभु।
नामि = नाम में।
💫💫💫💫💫
अर्थ: पिछले किए कर्मों के अनुसार शुरू से ही जिनके माथे पर संस्कार-रूप लेख उकरे हुए हैं, वह मनुष्य हरि को जपते हैं; वे सदा हरि के गुण गाते हैं, गुण गा गा के गुणों के मालिक हरि की और लोगों को शिक्षा देते हैं। गुरमुखों में ये बड़ा गुण है कि पूरे सतिगुरु के द्वारा हरि के नाम में लीन होते हैं।१७।
🌹🌹🌹🌹🌹
🌹🌹🌹🌹🌹
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
🚩🚩🚩🚩🚩🚩
Comments
Post a Comment