ਗੁਰੂ ਗ੍ਰੰਥ ਸਾਹਿਬ ਜੀ ਹੁਕਮਨਾਮਾ ਅੰਗ 672, ਬਾਣੀ ਗੁਰੂ ਅਰਜਨ ਦੇਵ ਜੀ, ਰਾਗ ਧਨਾਸਰੀ

🌹🌹🌹🌹🌹
🌹🙏🙏🙏🌹

🌹🌹🌹🌹🌹
ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦਾ ਹੁਕਮਨਾਮਾ, 
(ਅੰਗ- ੬੭੨)
ਬਾਣੀ - ਗੁਰੂ ਅਰਜਨ ਦੇਵ ਜੀ, 
ਰਾਗ - ਧਨਾਸਰੀ 
🌹🌹🌹🌹🌹
🌹🌹🌹🌹🌹 
ਧਨਾਸਰੀ ਮਹਲਾ ੫ ॥ 
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
🌹🌹🌹🌹🌹
🌹🌹🌹🌹🌹
ਅਰਥ: 
#ਹੇ_ਭਾਈ ! ਦੁਨੀਆ ਵਿਚ ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ 
#ਹੇ_ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, #ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ 
#ਹੇ_ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ। ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ 
#ਹੇ_ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ 
#ਹੇ_ਭਾਈ ! #ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ #ਸੰਤ_ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, #ਹੇ_ਨਾਨਕ_ਜੀ ! #ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
🌹🌹🌹🌹🌹
🌹🌹🌹🌹🌹
धनासरी महला ५ ॥ 
वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥
⚜️⚜️⚜️⚜️⚜️
राजन = राजे। 
भूमन = जमीन के मालिक। 
ता की = उनकी। 
त्रिसन = लालच, प्यास। 
लपटि रहे = चिपके रहते हैं। 
माते = मस्त। 
लोचन = आँखें।
💫💫💫💫💫
अर्थ: हे भाई! दुनिया में बड़े-बड़े राजे हैं, बड़े-बड़े जिमींदार हैं, माया से उनकी तृष्णा कभी खत्म नहीं होती वे माया के करिश्मों में मस्त रहते हैं, माया से चिपके रहते हैं। माया के बिना और कुछ उन्हें आँखों से दिखता ही नहीं।१।
🌹🌹🌹🌹🌹
बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ॥
⚜️⚜️⚜️⚜️⚜️
बिखिआ = माया। 
किन ही = किनि ही, किसी ने भी। 
त्रिपति = तृप्ती, शांति। 
पावकु = आग। 
ईधनि = ईधन से। 
ध्रापै = अघाती। 
अघाई = तृप्त होती है।
💫💫💫💫💫
अर्थ: हे भाई! माया के मोह में फसे रह के किसी मनुष्य ने माया की ओर से तृप्ती प्राप्त नहीं की, जैसे आग ईधन से नहीं अघाती। परमात्मा के नाम के बिना मनुष्य कभी तृप्त नहीं हो सकता। रहाउ।
🌹🌹🌹🌹🌹
दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥
⚜️⚜️⚜️⚜️⚜️
दिनु दिनु = हर रोज। 
बिंजन = व्यंजन, स्वादिष्ट खाने। 
सुआन = कुक्ता। 
निआई = की तरह। 
घोखा = ढूँढता फिरता है।
💫💫💫💫💫
अर्थ: हे भाई! जो मनुष्य हर रोज स्वादिष्ट खाने खाता रहता है, उसकी स्वादिष्ट खानों की भूख कभी खत्म नहीं होती। स्वादिष्ट खानों की खातिर वह आदमी कुत्ते की तरह दौड़-भाग करता रहता है, चारों तरफ तलाशता फिरता है।२।
🌹🌹🌹🌹🌹
कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥
⚜️⚜️⚜️⚜️⚜️
कामवंत = काम-वासना वाला। 
कामी = विषयी। 
पर ग्रिह जोह = पराए घर में निगाह। 
जोह = ताकना, मंद दृष्टि, बुरी विकार भरी निगाह। 
दिन प्रति = हर रोज। 
सूकै = सूखता जाता है।
💫💫💫💫💫
अर्थ: हे भाई! काम-वश हुए विषयी मनुष्य की भले ही कितनियां ही स्त्रीयां क्यों ना हों, पराए घर की ओर उसकी बुरी निगाह फिर भी नहीं हटती। वह हर रोज विषौ-पाप करता है, और पछताता भी है। सो, यह काम-वासना में और पछतावे में उसका आत्मिक जीवन सूखता जाता है।३।
🌹🌹🌹🌹🌹
हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥
⚜️⚜️⚜️⚜️⚜️
निधाना = खजाना। 
अंम्रितु = आत्मिक जीवन देने वाला। 
सहजु = आत्मिक अडोलता। 
कै = के हृदय में। 
ते = से।
💫💫💫💫💫
अर्थ: हे भाई! परमात्मा का नाम ही एक ऐसा बेअंत और कीमती खजाना है जो आत्मिक जीवन देता है, इस नाम-खजाने की इनायत से संत-जनों के हृदय-घर में आत्मिक अडोलता बनी रहती है, सुख आनंद बना रहता है। पर, हे नानक! गुरु से इस खजाने की जान-पहचान प्राप्त होती है।४।६।
🌹🌹🌹🌹🌹
🌹🌹🌹🌹🌹
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
🚩🚩🚩🚩🚩🚩

Comments

Popular posts from this blog

GURU GRANTH SAHIB JI HUKAMNAMA PAGE 628, BANI - GURU ARJAN DEV JI, RAAG - SORATH

SHIRI GURU GRANTH SAHIB JI HUKAMNAMA PAGE 602, BANI - GURU - AMAR DAS JI, RAAG - SORATH

GURU GRANTH SAHIB JI HUAMANAMA PAGE 633